ਯੂਹੰਨਾ ਦੀ ਇੰਜੀਲ 13
1ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
2ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
3ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
4ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
5ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
6ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?”
7ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”
8ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।”
9ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
10ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
11ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
12ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”
13ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।
14ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।
15ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
16ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।
17ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
18“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
19ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।
20ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
21ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
22ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
23ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।
24ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।
25ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”
26ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
27ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
28ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।
29ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
30ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।
31ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।
32ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
33ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।
34ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
35ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
36ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”
37ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
38ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath