ਯੂਹੰਨਾ ਦੀ ਇੰਜੀਲ 15
1ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
2ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
3ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
4ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
5“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
6ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
8ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
15ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
23ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
24ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath