ਯੂਹੰਨਾ ਦੀ ਇੰਜੀਲ 17
1ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।
2ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।
3ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।
4ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।
5ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”
6ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
7ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ।
8ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।
9ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
10ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।
11ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।
12ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l
13ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।
14ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
15ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
16ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ।
17ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
18ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।
19ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।
20ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।
21ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।
22ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।
23ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
24“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
25ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।
26ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath