ਈਸਾਈ
ਪਿੱਛੇ

ਯੂਹੰਨਾ ਦੀ ਇੰਜੀਲ 7

1ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।

2ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।

3ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,

4ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”

5ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।

6ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।

7ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।

8ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”

9ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।

10ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।

11ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”

12ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”

13ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।

14ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।

15ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”

16ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।

17ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।

18ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।

19ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”

20ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

21ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।

22ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।

23ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?

24ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”

25ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

26ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।

27ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”

28ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।

29ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”

30ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।

31ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”

32ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।

33ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।

34ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”

35ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?

36ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”

37ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।

38ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”

39ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

40ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”

41ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?

42ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”

43ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।

44ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।

45ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”

46ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”

47ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?

48ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!

49ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।

50ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।

51ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”

52ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?

53ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath