ਯੂਹੰਨਾ ਦੀ ਇੰਜੀਲ 9
1ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।
2ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?”
3ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
4ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।
5ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।”
6ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
7ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।
8ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
9ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”
10ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”
11ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”
12ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।”
13ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
14ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”
15ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
17ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”
18ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।
19ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
20ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।
21ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।”
22ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
23ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”
24ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
25ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।”
26ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ?”
27ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
28ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।
33ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
34ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।
35ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”
37ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
38ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
39ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”
40ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
41ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath