ਅੱਯੂਬ 11
1ਤਦ ਸੋਫ਼ਰ ਨਅਮਾਤੀ ਨੇ ਆਖਿਆ, “ਕੀ ਇਨ੍ਹਾਂ ਸਾਰੀਆਂ ਗੱਲਾਂ ਦਾ ਵਧੀਕ ਉੱਤਰ ਨਾ ਦਿੱਤਾ ਜਾਵੇ?
2ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?
3ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ? ਜਦ ਤੂੰ ਮਖ਼ੌਲ ਕਰੇ ਤਾਂ ਕੀ ਕੋਈ ਤੈਨੂੰ ਸ਼ਰਮਿੰਦਾ ਨਾ ਕਰੇ?
4ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ, ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ।
5ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ,
6ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ।
7“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?
8ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ?
9ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ, ਅਤੇ ਸਮੁੰਦਰ ਨਾਲੋਂ ਵੀ ਚੌੜਾ ਹੈ।
10“ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ?
11ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ।
12ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l
13“ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,
14ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ,
15ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ।
16ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,
17ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ, ਹਨ੍ਹੇਰਾ ਸਵੇਰ ਦੇ ਚਾਨਣ ਵਾਂਗੂੰ ਹੋਵੇਗਾ।
18ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ।
19ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।
20ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath