ਅੱਯੂਬ 24
1“ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਨਿਆਂ ਦੇ ਸਮੇਂ ਕਿਉਂ ਨਹੀਂ ਠਹਿਰਾਏ, ਅਤੇ ਜਿਹੜੇ ਉਸ ਨੂੰ ਜਾਣਦੇ ਹਨ, ਉਹ ਉਸ ਦੇ ਦਿਨਾਂ ਨੂੰ ਕਿਉਂ ਨਹੀਂ ਵੇਖਦੇ?
2ਲੋਕ ਹੱਦਾਂ ਨੂੰ ਸਰਕਾ ਦਿੰਦੇ ਹਨ, ਉਹ ਇੱਜੜ ਨੂੰ ਖੋਹ ਲੈਂਦੇ ਹਨ ਅਤੇ ਉਹਨਾਂ ਨੂੰ ਚਾਰਦੇ ਹਨ।
3ਉਹ ਯਤੀਮਾਂ ਦਾ ਗਧਾ ਹੱਕ ਲੈ ਜਾਂਦੇ ਹਨ, ਉਹ ਵਿਧਵਾ ਦਾ ਬਲ਼ਦ ਗਹਿਣੇ ਰੱਖ ਲੈਂਦੇ ਹਨ।
4ਉਹ ਕੰਗਾਲਾਂ ਨੂੰ ਰਾਹ ਤੋਂ ਹਟਾਉਂਦੇ ਹਨ, ਅਤੇ ਦੇਸ ਦੇ ਮਸਕੀਨ ਇਕੱਠੇ ਲੁੱਕ ਜਾਂਦੇ ਹਨ।
5ਵੇਖੋ, ਉਹ ਉਜਾੜ ਦੇ ਜੰਗਲੀ ਗਧਿਆਂ ਵਾਂਗੂੰ ਆਪਣੇ ਕੰਮ ਅਤੇ ਭੋਜਣ ਪਦਾਰਥ ਭਾਲਣ ਲਈ ਨਿੱਕਲਦੇ ਹਨ। ਮੈਦਾਨ ਉਹਨਾਂ ਦੇ ਬੱਚਿਆਂ ਲਈ ਰੋਟੀ ਦਿੰਦਾ ਹੈ।
6ਉਹ ਖੇਤਾਂ ਵਿੱਚ ਚਾਰਾ ਵੱਢਦੇ ਹਨ, ਅਤੇ ਦੁਸ਼ਟ ਦੇ ਅੰਗੂਰੀ ਬਾਗ਼ਾਂ ਦੀ ਰਹਿੰਦ-ਖੁਹੰਦ ਚੁਗਦੇ ਹਨ।
7ਉਹ ਬਿਨ੍ਹਾਂ ਕੱਪੜੇ ਦੇ ਨੰਗੇ ਹੀ ਰਾਤ ਕੱਟਦੇ ਹਨ, ਅਤੇ ਉਹਨਾਂ ਕੋਲ ਠੰਡ ਵਿੱਚ ਉੱਤੇ ਲੈਣ ਨੂੰ ਕੁਝ ਨਹੀਂ।
8ਉਹ ਪਹਾੜਾਂ ਦੀ ਵਰਖਾ ਨਾਲ ਭਿੱਜ ਜਾਂਦੇ ਹਨ, ਓਟ ਨਾ ਹੋਣ ਦੇ ਕਾਰਨ ਚੱਟਾਨ ਨਾਲ ਚਿੰਬੜ ਜਾਂਦੇ ਹਨ।
9ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,
10ਸੋ ਉਹ ਬਿਨ੍ਹਾਂ ਬਸਤਰ ਨੰਗੇ ਫਿਰਦੇ ਹਨ, ਅਤੇ ਭੁੱਖ ਦੇ ਮਾਰੇ ਭਰੀਆਂ ਚੁੱਗਦੇ ਹਨ।
11ਉਹ ਉਹਨਾਂ ਦੀਆਂ ਕੰਧਾਂ ਦੇ ਅੰਦਰ ਤੇਲ ਕੱਢਦੇ ਹਨ, ਉਹ ਉਹਨਾਂ ਦੀਆਂ ਹੌਦਾਂ ਵਿੱਚ ਅੰਗੂਰ ਪੀੜਦੇ ਹਨ, ਪਰ ਆਪ ਪਿਆਸੇ ਰਹਿੰਦੇ ਹਨ।
12ਸ਼ਹਿਰ ਵਿੱਚ ਲੋਕ ਹਾਉਂਕੇ ਭਰਦੇ ਹਨ, ਅਤੇ ਫੱਟੜਾਂ ਦੀ ਜਾਨ ਦੁਹਾਈ ਦਿੰਦੀ ਹੈ, ਪਰ ਪਰਮੇਸ਼ੁਰ ਉਹਨਾਂ ਦੀਆਂ ਪ੍ਰਾਰਥਨਾਵਾਂ ਵੱਲ ਧਿਆਨ ਨਹੀਂ ਕਰਦਾ!
13“ਇਹ ਉਹ ਹਨ, ਜੋ ਚਾਨਣ ਦੇ ਵਿਰੁੱਧ ਹਨ, ਉਹ ਉਸ ਦੇ ਰਾਹਾਂ ਨੂੰ ਨਹੀਂ ਜਾਣਦੇ, ਨਾ ਉਸ ਦੇ ਮਾਰਗਾਂ ਵਿੱਚ ਬਣੇ ਰਹਿੰਦੇ ਹਨ।
14ਖ਼ੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤ ਨੂੰ ਉਹ ਚੋਰ ਬਣ ਜਾਂਦਾ ਹੈ।
15ਵਿਭਚਾਰੀ ਦੀ ਅੱਖ ਸ਼ਾਮ ਨੂੰ ਉਡੀਕਦੀ ਹੈ, ਉਹ ਕਹਿੰਦਾ ਹੈ, ਕੋਈ ਮੈਨੂੰ ਨਹੀਂ ਵੇਖੇਗਾ! ਅਤੇ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਹੈ।
16ਹਨੇਰੇ ਵਿੱਚ ਉਹ ਘਰਾਂ ਵਿੱਚ ਸੰਨ੍ਹ ਮਾਰਦੇ ਹਨ, ਦਿਨੇ ਉਹ ਆਪ ਨੂੰ ਲੁਕਾ ਛੱਡਦੇ ਹਨ, ਉਹ ਚਾਨਣ ਨੂੰ ਨਹੀਂ ਜਾਣਦੇ,
17ਕਿਉਂ ਜੋ ਸਵੇਰ ਉਹਨਾਂ ਸਾਰਿਆਂ ਲਈ ਮੌਤ ਦੇ ਸਾਯੇ ਵਰਗੀ ਹੈ, ਉਹ ਤਾਂ ਮੌਤ ਦੇ ਸਾਯੇ ਦੇ ਭੈਅ ਨਾਲ ਮਿੱਤਰਤਾ ਰੱਖਦੇ ਹਨ।
18“ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ।
19ਖ਼ੁਸ਼ਕੀ ਅਤੇ ਗਰਮੀ ਬਰਫ਼ਾਨੀ ਪਾਣੀਆਂ ਨੂੰ ਸੁਕਾ ਦਿੰਦੀਆਂ ਹਨ, ਤਿਵੇਂ ਪਤਾਲ ਪਾਪੀਆਂ ਨੂੰ ਵੀ ਸੁਕਾ ਦਿੰਦਾ ਹੈ।
20ਕੁੱਖ ਉਹ ਨੂੰ ਭੁੱਲ ਜਾਵੇਗੀ, ਕੀੜਾ ਉਹ ਨੂੰ ਸੁਆਦ ਨਾਲ ਖਾ ਜਾਵੇਗਾ, ਉਹ ਫੇਰ ਯਾਦ ਨਾ ਕੀਤਾ ਜਾਵੇਗਾ, ਇਸ ਤਰ੍ਹਾਂ ਬਦੀ ਰੁੱਖ ਵਾਂਗੂੰ ਤੋੜੀ ਜਾਵੇਗੀ।
21ਉਹ ਬਾਂਝ ਨੂੰ ਜਿਹੜੀ ਜਣਦੀ ਨਹੀਂ ਲੁੱਟ ਲੈਂਦਾ ਹੈ, ਅਤੇ ਵਿਧਵਾ ਨਾਲ ਨੇਕੀ ਨਹੀਂ ਕਰਦਾ।
22ਪਰ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਤਕੜਿਆਂ ਨੂੰ ਖਿੱਚ ਲੈਂਦਾ ਹੈ, ਭਾਵੇਂ ਉਹ ਸਥਿਰ ਹੋ ਜਾਵੇ ਤਾਂ ਵੀ ਉਸ ਨੂੰ ਜੀਵਨ ਦੀ ਆਸ ਨਹੀਂ ਰਹਿੰਦੀ।
23ਉਹ ਉਹਨਾਂ ਨੂੰ ਸੁੱਖ ਨਾਲ ਰਹਿਣ ਦਿੰਦਾ ਹੈ ਅਤੇ ਉਹ ਸਾਂਭੇ ਜਾਂਦੇ ਹਨ, ਪਰ ਉਸ ਦੀਆਂ ਅੱਖਾਂ ਉਹਨਾਂ ਦੇ ਰਾਹਾਂ ਉੱਤੇ ਹਨ।
24ਉਹ ਥੋੜ੍ਹੇ ਚਿਰ ਲਈ ਉੱਚੇ ਕੀਤੇ ਜਾਂਦੇ ਹਨ, ਫੇਰ ਉਹ ਹੁੰਦੇ ਹੀ ਨਹੀਂ, ਉਹ ਨਿਵਾਏ ਜਾਂਦੇ ਹਨ, ਉਹ ਦੂਜਿਆਂ ਵਾਂਗੂੰ ਸਮੇਟੇ ਜਾਂਦੇ ਹਨ, ਅਤੇ ਅੰਨ ਦੇ ਸਿੱਟਿਆਂ ਵਾਂਗੂੰ ਵੱਢੇ ਜਾਂਦੇ ਹਨ!
25“ਜੇ ਇਹ ਇਸੇ ਤਰ੍ਹਾਂ ਨਹੀਂ ਤਾਂ ਕੌਣ ਮੈਨੂੰ ਝੂਠਾ ਸਾਬਤ ਕਰੇਗਾ ਅਤੇ ਮੇਰੀਆਂ ਗੱਲਾਂ ਨੂੰ ਅਕਾਰਥ ਠਹਿਰਾਵੇਗਾ?”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath