ਅੱਯੂਬ 37
1“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ।
2ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ!
3ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ।
4ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!”
5ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ।
6ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ।
7ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ।
8ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ, ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ।
9ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।
10ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।
11ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ।
12ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, ਭਈ ਜੋ ਕੁਝ ਉਹ ਹੁਕਮ ਦੇਵੇ, ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ।
13ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ।
14“ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ!
15ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ?
16ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ?
17ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?
18ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ?
19“ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ, ਅਸੀਂ ਆਪਣੀਆਂ ਗੱਲਾਂ ਨੂੰ ਹਨੇਰੇ ਦੇ ਕਾਰਨ ਸੁਧਾਰ ਨਹੀਂ ਸਕਦੇ।
20ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ? ਕੋਈ ਮਨੁੱਖ ਕਦੀ ਚਾਹੇਗਾ ਕਿ ਮੈਂ ਨਿਗਲ ਲਿਆ ਜਾਂਵਾਂ?
21ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।
22ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ!
23ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!
24ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath