ਈਸਾਈ
ਪਿੱਛੇ

ਅੱਯੂਬ 41

1“ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, bਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?

2ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?

3ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?

4ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?

5ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?

6ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?

7ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?

8ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!

9ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?

10ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?

11ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।

12“ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।

13ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?

14ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!

15ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,

16ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।

17ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।

18ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!

19ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।

20ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!

21ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!

22ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!

23ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।

24ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।

25ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!

26ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।

27ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!

28ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।

29ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।

30ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।

31ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।

32ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।

33ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!

34ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath