ਯਹੋਸ਼ੁਆ 13
1ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।
2ਬਾਕੀ ਦੀ ਧਰਤੀ ਇਹ ਹੈ, ਫ਼ਲਿਸਤੀਆਂ ਦੇ ਸਾਰੇ ਖੇਤਰ ਅਤੇ ਗਸ਼ੂਰੀਆਂ ਦੇ ਸਾਰੇ
3ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੱਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਭਾਗ ਗਿਣਿਆ ਜਾਂਦਾ ਹੈ, ਫ਼ਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸ਼ਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ
4ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫੇਕ ਤੱਕ ਅਮੋਰੀਆਂ ਦੀ ਹੱਦ ਤੱਕ।
5ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ ਗਾਦ ਤੋਂ ਜਿਹੜਾ ਹਰਮੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੱਕ।
6ਪਰਬਤ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫ਼ੋਥ-ਮਇਮ ਤੱਕ ਅਰਥਾਤ ਸਾਰੇ ਸੀਦੋਨੀ। ਮੈਂ ਉਹਨਾਂ ਨੂੰ ਇਸਰਾਏਲੀਆਂ ਦੇ ਅੱਗੋਂ ਕੱਢ ਦਿਆਂਗਾ। ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ਼ ਨੂੰ ਵੰਡ ਦੇ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ।
7ਹੁਣ ਇਸ ਧਰਤੀ ਨੂੰ ਉਹਨਾਂ ਨੌਂ ਗੋਤਾਂ ਅਤੇ ਮਨੱਸ਼ਹ ਦੇ ਅੱਧੇ ਗੋਤ ਲਈ ਮਿਲਖ਼ ਵਿੱਚ ਵੰਡ ਦੇਵੀਂ।
8ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ਼ ਜਿਹੜੀ ਮੂਸਾ ਨੇ ਉਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤੀ ਸੀ।
9ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮੈਦਾਨ ਦੀਬੋਨ ਤੱਕ
10ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੱਕ
11ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੱਕ
12ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ
13ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਰਹਿੰਦੇ ਹਨ।
14ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਹਿੱਸਾ ਨਹੀਂ ਦਿੱਤਾ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦਾ ਭਾਗ ਹਨ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।
15ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ।
16ਅਤੇ ਉਹਨਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਡੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੱਕ ਸਾਰਾ ਮੈਦਾਨ
17ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮੈਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ ਬਆਲ ਮਓਨ
18ਅਤੇ ਯਹਾਸ ਅਤੇ ਕਦੇਮੋਥ ਅਤੇ ਮੇਫ਼ਾਅਥ
19ਅਤੇ ਕਿਰਯਾਤਾਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਰਬਤ ਦੀ ਖੱਡ ਵਿੱਚ ਹੈ।
20ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ
21ਅਤੇ ਉਪਰਲੇ ਮੈਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦੇ ਪ੍ਰਧਾਨਾਂ ਦੇ ਨਾਲ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।
22ਉਸ ਫ਼ਾਲ ਪਾਉਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।
23ਰਊਬੇਨੀਆਂ ਦੀ ਹੱਦ ਯਰਦਨ ਅਤੇ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ਼ ਉਹਨਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।
24ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਭਾਗ ਦੇ ਦਿੱਤਾ।
25ਅਤੇ ਉਹਨਾਂ ਦੀ ਹੱਦ ਯਾਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੱਕ ਜਿਹੜਾ ਰੱਬਾਹ ਦੇ ਅੱਗੇ ਹੈ।
26ਅਤੇ ਹਸ਼ਬੋਨ ਤੋਂ ਰਾਮਥ ਮਿਸਪੇਹ ਅਤੇ ਬਟੋਨੀਮ ਤੱਕ ਅਤੇ ਮਹਨਇਮ ਤੋਂ ਦਬੀਰ ਦੀ ਹੱਦ ਤੱਕ।
27ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫ਼ੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੱਕ ਯਰਦਨ ਪਾਰ ਪੂਰਬ ਵੱਲ
28ਇਹ ਗਾਦੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।
29ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ਼ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ।
30ਅਤੇ ਉਹਨਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ।
31ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤਰਾਂ ਦੇ ਅੱਧ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ।
32ਇਹ ਉਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮੈਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ।
33ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਭਾਗ ਨਹੀਂ ਦਿੱਤਾ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਉਹਨਾਂ ਦਾ ਭਾਗ ਹੈ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath