ਈਸਾਈ
ਪਿੱਛੇ

ਯਹੋਸ਼ੁਆ 19

1ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ।

2ਅਤੇ ਉਹਨਾਂ ਦਾ ਹਿੱਸਾ ਇਹ ਸੀ, ਬਏਰਸ਼ਬਾ, ਸ਼ਬਾ ਅਤੇ ਮੋਲਾਦਾਹ

3ਅਤੇ ਹਸਰਸ਼ੂਆਲ ਅਤੇ ਬਾਲਾਹ ਅਤੇ ਆਸਮ

4ਅਲਤੋਲਦ ਅਤੇ ਬਥੂਲ ਅਤੇ ਹਾਰਮਾਹ

5ਸਿਕਲਗ ਅਤੇ ਬੈਤ ਮਰਕਾਬੋਥ ਅਤੇ ਹਸਰ ਸੂਸਾਹ

6ਬੈਤ ਲਬਾਓਥ ਅਤੇ ਸਾਰੂਹਨ, ਇਹ ਤੇਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।

7ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਇਹ ਚਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ

8ਨਾਲ ਹੀ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਸਨ। ਬਆਲਥ-ਬਏਰ ਦੱਖਣੀ ਰਾਮਥ ਤੱਕ, ਇਹ ਸ਼ਿਮਓਨੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ।

9ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ਼ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਹਨਾਂ ਲਈ ਵੱਧ ਸੀ। ਇਸ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ਼ ਉਹਨਾਂ ਦੀ ਮਿਲਖ਼ ਦੇ ਵਿੱਚੋਂ ਲਈ।

10ਤੀਜੀ ਪਰਚੀ ਜ਼ਬੂਲੁਨੀਆਂ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਸਾਰੀਦ ਤੱਕ ਸੀ।

11ਉਹਨਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬਾਸਥ ਪਹੁੰਚ ਕੇ ਉਸ ਵਾਦੀ ਨੂੰ ਜਾ ਪਹੁੰਚੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ।

12ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥ ਨੂੰ ਜਾ ਕੇ ਯਾਫ਼ੀਆ ਨੂੰ ਚੜ੍ਹੀ

13ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਥ ਹੇਫ਼ਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੱਕ ਪਹੁੰਚਦਾ ਹੈ ਗਈ।

14ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਾਏਲ ਦੀ ਵਾਦੀ ਤੱਕ ਸੀ।

15ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ

16ਇਹ ਜ਼ਬੂਲੁਨੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ, ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।

17ਚੌਥੀ ਪਰਚੀ ਯਿੱਸਾਕਾਰ ਲਈ ਨਿੱਕਲੀ ਅਰਥਾਤ ਯਿੱਸਾਕਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ

18ਅਤੇ ਉਹਨਾਂ ਦੀ ਹੱਦ ਯਿਜ਼ਰਏਲ ਅਤੇ ਕਸੂਲੋਥ ਅਤੇ ਸ਼ੂਨੇਮ ਤੱਕ ਸੀ।

19ਹਫਾਰਇਮ ਅਤੇ ਸ਼ੀਓਨ ਅਤੇ ਅਨਾਹਰਾਥ

20ਰੰਬੀਥ ਅਤੇ ਕਿਸ਼ਯੋਨ ਅਤੇ ਆਬਸ

21ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤੱਕ ਸੀ

22ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ

23ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ।

24ਪੰਜਵੀਂ ਪਰਚੀ ਆਸ਼ੇਰੀਆਂ ਦੇ ਗੋਤ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ

25ਅਤੇ ਉਹਨਾਂ ਦੀ ਹੱਦ ਇਹ ਸੀ, ਹਲਕਾਥ ਅਤੇ ਹਲੀ ਅਤੇ ਬਟਨ ਅਤੇ ਅਕਸ਼ਾਫ਼

26ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ

27ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਾਬੂਲ ਨੂੰ ਨਿੱਕਲੀ

28ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ

29ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ

30ਨਾਲੇ ਉੱਮਾਹ ਅਤੇ ਅਫੇਕ ਅਤੇ ਰਹੋਬ, ਬਾਈ ਸ਼ਹਿਰ ਅਤੇ ਉਹਨਾਂ ਦੇ ਪਿੰਡ

31ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ।

32ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ

33ਉਹਨਾਂ ਦੀ ਹੱਦ ਹਲਫ ਤੋਂ ਸਅਨਇਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨੇਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ

34ਤਾਂ ਉਹ ਹੱਦ ਪੱਛਮ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਪਹੁੰਚੀ ਅਤੇ ਪੱਛਮ ਵੱਲ ਆਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਪਹੁੰਚੀ

35ਅਤੇ ਗੜ੍ਹ ਵਾਲੇ ਸ਼ਹਿਰ ਇਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਰਥ

36ਅਤੇ ਅਦਾਮਾਹ ਅਤੇ ਰਾਮਾਹ ਅਤੇ ਹਾਸੋਰ

37ਅਤੇ ਕਾਦੇਸ਼ ਅਤੇ ਅਦਰਈ ਅਤੇ ਏਨ-ਹਾਸੋਰ

38ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ

39ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।

40ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ

41ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਇਹ ਸੀ, ਸਾਰਾਹ ਅਤੇ ਅਸ਼ਤਾਓਲ ਅਤੇ ਈਰ-ਸ਼ਮਸ਼

42ਅਤੇ ਸ਼ਆਲੱਬੀਨ ਅਤੇ ਅੱਯਾਲੋਨ ਅਤੇ ਯਿਥਲਾਹ

43ਅਤੇ ਏਲੋਨ ਅਤੇ ਤਿਮਨਾਹ ਅਤੇ ਅਕਰੋਨ

44ਅਤੇ ਅਲਤਕੇਹ ਅਤੇ ਗਿਬਥੋਨ ਅਤੇ ਬਆਲਾਥ

45ਅਤੇ ਯਿਹੁਦ ਅਤੇ ਬਨੇ-ਬਰਕ ਅਤੇ ਗਥ-ਰਿੰਮੋਨ

46ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫ਼ਾ ਦੇ ਸਾਹਮਣੇ ਦੀ ਹੱਦ

47ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆ

48ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।

49ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ।

50ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।

51ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath