ਯਹੋਸ਼ੁਆ 1
1ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,
2ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਨਦੀ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ।
3ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ।
4ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ।
5ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।
6ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।
7ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।
8ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
10ਯਹੋਸ਼ੁਆ ਨੇ ਲੋਕਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ,
11ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਕਿ ਤੁਸੀਂ ਆਪਣੇ ਲਈ ਭੋਜਨ ਤਿਆਰ ਕਰੋ, ਕਿਉਂ ਜੋ ਤਿੰਨ ਦਿਨ ਤੋਂ ਬਾਅਦ ਤੁਸੀਂ ਇਸ ਯਰਦਨ ਦੇ ਪਾਰ ਲੰਘੋਗੇ ਤਾਂ ਜੋ ਉਸ ਦੇਸ ਉੱਤੇ ਕਬਜ਼ਾ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਧਿਕਾਰ ਵਿੱਚ ਕਰਨ ਵਾਲਾ ਹੈ।
12ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ,
13ਯਹੋਵਾਹ ਦੇ ਦਾਸ ਮੂਸਾ ਦੀ ਗੱਲ ਯਾਦ ਰੱਖੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਵੀ ਅਤੇ ਇਹ ਦੇਸ ਵੀ ਦੇਵੇਗਾ।
14ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।
15ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਇਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜ ਆਇਓ, ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।
16ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੂੰ ਸਾਨੂੰ ਆਗਿਆ ਦਿੱਤੀ ਉਸੇ ਤਰ੍ਹਾਂ ਹੀ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਭੇਜੇਗਾ ਅਸੀਂ ਉੱਥੇ ਹੀ ਜਾਂਵਾਂਗੇ।
17ਜਿਵੇਂ ਅਸੀਂ ਮੂਸਾ ਦੀਆਂ ਸਾਰੀਆਂ ਗੱਲਾਂ ਮੰਨੀਆਂ ਉਸੇ ਤਰ੍ਹਾਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਮੰਨਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ-ਸੰਗ ਸੀ ਉਸੇ ਤਰ੍ਹਾਂ ਤੇਰੇ ਅੰਗ-ਸੰਗ ਵੀ ਰਹੇ,
18ਜੇ ਕੋਈ ਮਨੁੱਖ ਤੇਰੀ ਗੱਲ ਦਾ ਵਿਰੋਧ ਕਰੇ ਅਤੇ ਤੇਰੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਸ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਂਸਲਾ ਰੱਖ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath