ਈਸਾਈ
ਪਿੱਛੇ

ਲੂਕਾ ਦੀ ਇੰਜੀਲ 15

1ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।

2ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!

3ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,

4ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?

5ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,

6ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।

7ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।

8ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?

9ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।

10ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।

11ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।

12ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।

13ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।

14ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।

15ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।

16ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।

17ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।

18ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।

19ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।

20ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।

21ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।

22ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।

23ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।

24ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।

25ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।

26ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?

27ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।

28ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।

29ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।

30ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।

31ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।

32ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath