ਮੱਤੀ ਦੀ ਇੰਜੀਲ 23
1ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ,
2ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।
3ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।
4ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।
5ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।
6ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।
7ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।
8ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।
9ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
10ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।
11ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।
12ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
13ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।
14ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।
15ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।
16ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।
17ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?
18ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।
19ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?
20ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।
21ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ।
22ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।
23ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।
24ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!
25ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।
26ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
27ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।
28ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।
29ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।
30ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।
31ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।
32ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।
33ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ?
34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।
35ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।
36ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।
37ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
38ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।
39ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath