ਈਸਾਈ
ਪਿੱਛੇ

ਮੱਤੀ ਦੀ ਇੰਜੀਲ 8

1ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।

2ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।

3ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।

4ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।

5ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,

6ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ।

7ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।

8ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।

9ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।

10ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!

11ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।

12ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।

13ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”

14ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।

15ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।

16ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।

17ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।

18ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।

19ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।

20ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।

21ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।

22ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।

23ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।

24ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।

25ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!

26ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।

27ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!

28ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।

29ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?

30ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।

31ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।

32ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

33ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।

34ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath