ਮਰਕੁਸ ਦੀ ਇੰਜੀਲ 11
1ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,
2ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।
3ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।
4ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।
5ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?
6ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।
7ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।
8ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।
9ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!
10ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
11ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।
12ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।
13ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।
14ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।
15ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।
16ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ।
17ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
18ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
19ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।
20ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
21ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
22ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
23ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
24ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
26ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
27ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
28ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?
29ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
30ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
31ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
32ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।
33ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath