ਮਰਕੁਸ ਦੀ ਇੰਜੀਲ 15
1ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।
2ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
3ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ।
4ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!
5ਪਰ ਯਿਸੂ ਨੇ ਫੇਰ ਕੁਝ ਜ਼ਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ।
6ਉਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਸ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ।
7ਬਰੱਬਾ ਨਾਮ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਫਸਾਦੀਆਂ ਦੇ ਨਾਲ ਸੀ ਜਿਨ੍ਹਾਂ ਫਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ।
8ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ।
9ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?
10ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।
11ਪਰ ਮੁੱਖ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ।
12ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫਿਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਸ ਨਾਲ ਕੀ ਕਰਾਂ?
13ਉਹ ਫੇਰ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
14ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
15ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।
16ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।
17ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ।
18ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!
19ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ।
20ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।
21ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।
22ਅਤੇ ਉਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ “ਖੋਪੜੀ ਦਾ ਥਾਂ ਹੈ” ਲਿਆਏ।
23ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ।
24ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।
25ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।
26ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”।
27ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ।
28ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।”
29ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
30ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ।
31ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ!
32ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।
33ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ।
34ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?
35ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!
36ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?
37ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।
38ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ।
39ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
40ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।
41ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।
42ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।
43ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ।
44ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?
45ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ।
46ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।
47ਅਤੇ ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath