ਨਹਮਯਾਹ 10
1ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,
2ਸਰਾਯਾਹ, ਅਜ਼ਰਯਾਹ, ਯਿਰਮਿਯਾਹ
3ਪਸ਼ਹੂਰ, ਅਮਰਯਾਹ, ਮਲਕੀਯਾਹ
4ਹੱਟੂਸ਼, ਸ਼ਬਨਯਾਹ ਅਤੇ ਮੱਲੂਕ,
5ਹਾਰੀਮ, ਮਰੇਮੋਥ, ਓਬਦਯਾਹ,
6ਦਾਨੀਏਲ, ਗਿਨਥੋਨ, ਬਾਰੂਕ,
7ਮਸ਼ੁੱਲਾਮ, ਅਬਿਯਾਹ, ਮੀਯਾਮੀਨ,
8ਮਅਜ਼ਯਾਹ, ਬਿਲਗਈ ਅਤੇ ਸ਼ਮਅਯਾਹ, ਇਹ ਜਾਜਕ ਸਨ।
9ਲੇਵੀ ਇਹ ਸਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਪੁੱਤਰਾਂ ਵਿੱਚੋਂ ਬਿੰਨੂਈ, ਕਦਮੀਏਲ,
10ਅਤੇ ਉਨ੍ਹਾਂ ਦੇ ਭਰਾ ਸ਼ਬਨਯਾਹ, ਹੋਦੀਯਾਹ, ਕਲੀਟਾ, ਪਲਾਯਾਹ, ਹਾਨਾਨ,
11ਮੀਕਾ, ਰਹੋਬ, ਹਸ਼ਬਯਾਹ,
12ਜ਼ੱਕੂਰ, ਸ਼ੇਰੇਬਯਾਹ, ਸ਼ਬਨਯਾਹ,
13ਹੋਦੀਯਾਹ, ਬਾਨੀ ਅਤੇ ਬਨੀਨੂ।
14ਪਰਜਾ ਦੇ ਪ੍ਰਧਾਨ ਇਹ ਸਨ: ਪਰੋਸ਼, ਪਹਥ-ਮੋਆਬ, ਏਲਾਮ, ਜ਼ੱਤੂ, ਬਾਨੀ,
15ਬੁੰਨੀ, ਅਜ਼ਗਾਦ, ਬੇਬਾਈ,
16ਅਦੋਨੀਯਾਹ, ਬਿਗਵਈ, ਆਦੀਨ,
17ਅਟੇਰ, ਹਿਜ਼ਕੀਯਾਹ, ਅੱਜ਼ੂਰ,
18ਹੋਦੀਯਾਹ, ਹਾਸ਼ੁਮ, ਬੇਸਾਈ,
19ਹਾਰੀਫ, ਅਨਾਥੋਥ, ਨੇਬਾਈ,
20ਮਗਪੀਆਸ਼, ਮਸ਼ੁੱਲਾਮ, ਹੇਜ਼ੀਰ,
21ਮਸ਼ੇਜ਼ਬੇਲ, ਸਾਦੋਕ, ਯੱਦੂਆ,
22ਪਲਟਯਾਹ, ਹਾਨਾਨ, ਅਨਾਯਾਹ,
23ਹੋਸ਼ੇਆ, ਹਨਨਯਾਹ, ਹਸ਼ੂਬ,
24ਹੱਲੋਹੇਸ਼, ਪਿਲਹਾ, ਸ਼ੋਬੇਕ,
25ਰਹੂਮ, ਹਸ਼ਬਨਾਹ, ਮਅਸੇਯਾਹ,
26ਅਹੀਯਾਹ, ਹਾਨਾਨ, ਆਨਾਨ,
27ਮੱਲੂਕ, ਹਾਰੀਮ ਅਤੇ ਬਆਨਾਹ।
28ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ,
29ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
30ਅਸੀਂ ਆਪਣੀਆਂ ਧੀਆਂ ਦਾ ਵਿਆਹ ਇਸ ਦੇਸ਼ ਦੇ ਲੋਕਾਂ ਨਾਲ ਨਹੀਂ ਕਰਾਂਗੇ ਅਤੇ ਨਾ ਹੀ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ,
31ਜੇਕਰ ਇਸ ਦੇਸ਼ ਦੇ ਲੋਕ ਸਬਤ ਦੇ ਦਿਨ ਵੇਚਣ ਲਈ ਕੋਈ ਮਾਲ ਜਾਂ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਜਾਂ ਪਵਿੱਤਰ ਦਿਨ ਵਿੱਚ ਉਨ੍ਹਾਂ ਤੋਂ ਕੁਝ ਨਹੀਂ ਲਵਾਂਗੇ, ਹਰੇਕ ਸੱਤਵੇਂ ਸਾਲ ਭੂਮੀ ਖ਼ਾਲੀ ਛੱਡ ਦਿਆਂਗੇ ਅਤੇ ਆਪਣੇ ਕਰਜੇ ਦੀ ਉਗਰਾਹੀ ਵੀ ਛੱਡ ਦਿਆਂਗੇ।
32ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ ਦਿਆ ਕਰਾਂਗੇ,
33ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।
34ਫਿਰ ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਪਰਚੀਆਂ ਪਾਈਆਂ ਕਿ ਅਸੀਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਰ ਸਾਲ ਠਹਿਰਾਏ ਹੋਏ ਸਮੇਂ ਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਲਿਆਇਆ ਕਰਾਂਗੇ।
35ਅਸੀਂ ਆਪਣੀ ਭੂਮੀ ਦਾ ਪਹਿਲਾ ਫਲ ਅਤੇ ਸਾਰੇ ਰੁੱਖਾਂ ਦੇ ਪਹਿਲੇ ਫਲ ਹਰ ਸਾਲ ਯਹੋਵਾਹ ਦੇ ਭਵਨ ਵਿੱਚ ਲੈ ਆਵਾਂਗੇ,
36ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।
37ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
38ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,
39ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath