ਨਹਮਯਾਹ 12
1ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸਰਾਯਾਹ, ਯਿਰਮਿਯਾਹ, ਅਜ਼ਰਾ,
2ਅਮਰਯਾਹ, ਮੱਲੂਕ, ਹੱਟੂਸ਼,
3ਸ਼ਕਨਯਾਹ, ਰਹੂਮ, ਮਰੇਮੋਥ,
4ਇੱਦੋ, ਗਿਨਥੋਈ, ਅਬਿਯਾਹ,
5ਮੀਯਾਮੀਨ, ਮਆਦਯਾਹ ਬਿਲਗਾਹ,
6ਸ਼ਮਅਯਾਹ, ਯੋਯਾਰੀਬ, ਯਦਾਯਾਹ,
7ਸੱਲੂ, ਆਮੋਕ, ਹਿਲਕੀਯਾਹ ਅਤੇ ਯਦਾਯਾਹ, ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਆਗੂ ਇਹੋ ਸਨ।
8ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ।
9ਬਕਬੁਕਯਾਹ, ਉੱਨੀ ਅਤੇ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਸੇਵਾ ਕਰਦੇ ਸਨ।
10ਯੇਸ਼ੂਆ ਤੋਂ ਯੋਯਾਕੀਮ ਜੰਮਿਆ, ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆ, ਅਲਯਾਸ਼ੀਬ ਤੋਂ ਯੋਯਾਦਾ ਜੰਮਿਆ,
11ਯੋਯਾਦਾ ਤੋਂ ਯੋਨਾਥਾਨ ਜੰਮਿਆ ਅਤੇ ਯੋਨਾਥਾਨ ਤੋਂ ਯੱਦੂਆ ਜੰਮਿਆ।
12ਯੋਯਾਕੀਮ ਦੇ ਦਿਨਾਂ ਵਿੱਚ ਇਹ ਜਾਜਕ ਆਪੋ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਸਰਾਯਾਹ ਤੋਂ ਮਿਰਯਾਹ ਅਤੇ ਯਿਰਮਿਯਾਹ ਤੋਂ ਹਨਨਯਾਹ,
13ਅਜ਼ਰਾ ਤੋਂ ਮਸ਼ੁੱਲਾਮ ਅਤੇ ਅਮਰਯਾਹ ਤੋਂ ਯਹੋਹਾਨਾਨ,
14ਮਲੂਕੀ ਤੋਂ ਯੋਨਾਥਾਨ ਅਤੇ ਸ਼ਬਨਯਾਹ ਤੋਂ ਯੂਸੁਫ਼,
15ਹਾਰੀਮ ਤੋਂ ਅਦਨਾ ਅਤੇ ਮਰਾਯੋਥ ਤੋਂ ਹਲਕਈ,
16ਇੱਦੋ ਤੋਂ ਜ਼ਕਰਯਾਹ ਅਤੇ ਗਿਨਥੋਨ ਤੋਂ ਮਸ਼ੁੱਲਾਮ,
17ਅਬਿਯਾਹ ਤੋਂ ਜ਼ਿਕਰੀ ਅਤੇ ਮਿਨਯਾਮੀਨ ਤੋਂ ਅਤੇ ਮੋਅਦਯਾਹ ਤੋਂ ਪਿਲਟਾਈ,
18ਬਿਲਗਾਹ ਤੋਂ ਸ਼ੰਮੂਆ ਅਤੇ ਸ਼ਮਅਯਾਹ ਤੋਂ ਯੋਨਾਥਾਨ,
19ਯੋਯਾਰੀਬ ਤੋਂ ਮਤਨਈ ਅਤੇ ਯਦਾਯਾਹ ਤੋਂ ਉੱਜ਼ੀ,
20ਸੱਲਈ ਤੋਂ ਕੱਲਈ ਅਤੇ ਆਮੋਕ ਤੋਂ ਏਬਰ,
21ਹਿਲਕੀਯਾਹ ਤੋਂ ਹਸ਼ਬਯਾਹ ਅਤੇ ਯਦਾਯਾਹ ਤੋਂ ਨਥਨਏਲ।
22ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਘਰਾਣਿਆਂ ਦੇ ਆਗੂਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।
23ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।
24ਲੇਵੀਆਂ ਦੇ ਆਗੂ ਇਹ ਸਨ: ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਦਾਸ ਦਾਊਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।
25ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।
26ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਅਤੇ ਸ਼ਾਸਤਰੀ ਦੇ ਦਿਨਾਂ ਵਿੱਚ ਇਹ ਹੀ ਸਨ।
27ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਿਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ।
28ਗਾਇਕਾਂ ਦੇ ਵੰਸ਼ ਨੂੰ ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ
29ਅਤੇ ਬੈਤ ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਇਕੱਠਾ ਕੀਤਾ ਗਿਆ, ਕਿਉਂਕਿ ਗਾਇਕਾਂ ਨੇ ਯਰੂਸ਼ਲਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾ ਲਏ ਸਨ।
30ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕਰ ਲਿਆ ਤਦ ਉਨ੍ਹਾਂ ਨੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਸ਼ਹਿਰਪਨਾਹ ਨੂੰ ਸ਼ੁੱਧ ਕੀਤਾ।
31ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ
32ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਹੋਸ਼ਆਯਾਹ ਅਤੇ ਯਹੂਦਾਹ ਦੇ ਅੱਧੇ ਹਾਕਮ,
33ਅਤੇ ਅਜ਼ਰਯਾਹ, ਅਜ਼ਰਾ, ਮਸ਼ੁੱਲਾਮ,
34ਯਹੂਦਾਹ, ਬਿਨਯਾਮੀਨ, ਸ਼ਮਅਯਾਹ ਤੇ ਯਿਰਮਿਯਾਹ ਗਏ
35ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ
36ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਨਏਲ, ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਦਾਸ ਦਾਊਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।
37ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਊਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ।
38ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ
39ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।
40ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ੁਰ ਦੇ ਭਵਨ ਵਿੱਚ ਖੜ੍ਹੇ ਹੋ ਗਏ,
41ਅਤੇ ਜਾਜਕ - ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ
42ਅਤੇ ਮਅਸੇਯਾਹ, ਸ਼ਮਅਯਾਹ, ਅਲਆਜ਼ਾਰ, ਉੱਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਅਤੇ ਗਾਇਕ ਯਜ਼ਰਯਾਹ ਜਿਹੜਾ ਉਨ੍ਹਾਂ ਦਾ ਆਗੂ ਸੀ, ਉਹ ਉੱਚੀ ਅਵਾਜ਼ ਨਾਲ ਗਾਉਂਦੇ ਸਨ।
43ਉਸ ਦਿਨ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡਾ ਅਨੰਦ ਮਨਾਇਆ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਹੀ ਅਨੰਦ ਦਿੱਤਾ ਸੀ, ਇਸਤਰੀਆਂ ਅਤੇ ਬੱਚਿਆਂ ਨੇ ਵੀ ਅਨੰਦ ਮਨਾਇਆ। ਯਰੂਸ਼ਲਮ ਦੇ ਇਸ ਅਨੰਦ ਦੀ ਅਵਾਜ਼ ਦੂਰ ਤੱਕ ਸੁਣੀ ਗਈ।
44ਉਸ ਦਿਨ ਉਨ੍ਹਾਂ ਨੇ ਖਜ਼ਾਨੇ ਦੀਆਂ ਕੋਠੜੀਆਂ ਉੱਤੇ, ਚੁੱਕਣ ਦੀਆਂ ਭੇਟਾਂ, ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਤਾਂ ਜੋ ਸ਼ਹਿਰਾਂ ਦੇ ਖੇਤਾਂ ਅਨੁਸਾਰ ਉਨ੍ਹਾਂ ਚੀਜ਼ਾਂ ਨੂੰ ਇਕੱਠਾ ਕਰਨ ਜੋ ਬਿਵਸਥਾ ਦੇ ਅਨੁਸਾਰ ਜਾਜਕਾਂ ਅਤੇ ਲੇਵੀਆਂ ਦੇ ਹਿੱਸੇ ਦੀਆਂ ਸਨ ਕਿਉਂ ਜੋ ਯਹੂਦੀ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਕਾਰਨ ਖੁਸ਼ ਸਨ।
45ਇਸ ਲਈ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੀ ਸੇਵਾ ਅਤੇ ਸ਼ੁੱਧਤਾਈ ਦੇ ਨੇਮ ਦੀ ਪਾਲਣਾ ਕੀਤੀ, ਅਤੇ ਗਾਇਕ ਅਤੇ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ।
46ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ਼ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ।
47ਜ਼ਰੂੱਬਾਬਲ ਅਤੇ ਨਹਮਯਾਹ ਦੇ ਦਿਨਾਂ ਵਿੱਚ ਸਾਰਾ ਇਸਰਾਏਲ, ਗਾਇਕਾਂ ਅਤੇ ਦਰਬਾਨਾਂ ਦਾ ਹਰ ਦਿਨ ਦਾ ਹਿੱਸਾ ਦਿੰਦੇ ਰਹੇ, ਉਹ ਲੇਵੀਆਂ ਲਈ ਵੀ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ ਅਤੇ ਲੇਵੀ ਹਾਰੂਨ ਦੇ ਵੰਸ਼ ਲਈ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath