ਨਹਮਯਾਹ 7
1ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ,
2ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।
3ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”
4ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ।
5ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -
6ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
7ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -
8ਪਰੋਸ਼ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ,
9ਸ਼ਫ਼ਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ,
10ਆਰਹ ਦੀ ਸੰਤਾਨ ਛੇ ਸੌ ਬਵੰਜਾ,
11ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ,
12ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
13ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ,
14ਜ਼ੱਕਈ ਦੀ ਸੰਤਾਨ ਸੱਤ ਸੌ ਸੱਠ,
15ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ,
16ਬੇਬਾਈ ਦੀ ਸੰਤਾਨ ਛੇ ਸੌ ਅਠਾਈ,
17ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ,
18ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ,
19ਬਿਗਵਈ ਦੀ ਸੰਤਾਨ ਦੋ ਹਜ਼ਾਰ ਸਤਾਹਠ,
20ਆਦੀਨ ਦੀ ਸੰਤਾਨ ਛੇ ਸੌ ਪਚਵੰਜਾ,
21ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ,
22ਹਾਸ਼ੁਮ ਦੀ ਸੰਤਾਨ ਤਿੰਨ ਸੌ ਅਠਾਈ,
23ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ,
24ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ,
25ਗਿਬਓਨ ਦੀ ਸੰਤਾਨ ਪਚਾਨਵੇਂ,
26ਬੈਤਲਹਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ,
27ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ,
28ਬੈਤ ਅਜ਼ਮਾਵਥ ਦੇ ਮਨੁੱਖ ਬਤਾਲੀ,
29ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ,
30ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ,
31ਮਿਕਮਾਸ਼ ਦੇ ਮਨੁੱਖ ਇੱਕ ਸੌ ਬਾਈ,
32ਬੈਤਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ,
33ਦੂਸਰੇ ਨਬੋ ਦੀ ਸੰਤਾਨ ਬਵੰਜਾ,
34ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
35ਹਾਰੀਮ ਦੀ ਸੰਤਾਨ ਤਿੰਨ ਸੌ ਵੀਹ,
36ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ,
37ਲੋਦ ਅਤੇ ਹਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ,
38ਸਨਾਆਹ ਦੀ ਸੰਤਾਨ ਤਿੰਨ ਹਜ਼ਾਰ ਨੌ ਸੌ ਤੀਹ।
39ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ,
40ਇੰਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ,
41ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ,
42ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
43ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ।
44ਗਾਇਕ ਇਹ ਸਨ: ਆਸਾਫ਼ ਦੀ ਸੰਤਾਨ ਇੱਕ ਸੌ ਅੱਠਤਾਲੀ,
45ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।
46ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
47ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
48ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਸ਼ਲਮਈ ਦੀ ਸੰਤਾਨ,
49ਹਾਨਾਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ,
50ਰਆਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ,
51ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ,
52ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
53ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
54ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
55ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
56ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
57ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ,
58ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
59ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ।
60ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
61ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ:
62ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ,
63ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
64ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
65ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
66ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
67ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
68ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ ,
69ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
70ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ , ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।
71ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ,
72ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।
73ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath