ਈਸਾਈ
ਪਿੱਛੇ

ਗਿਣਤੀ 13

1ਯਹੋਵਾਹ ਨੇ ਮੂਸਾ ਨੂੰ ਆਖਿਆ,

2ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।

3ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ।

4ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।

5ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ।

6ਯਹੂਦਾਹ ਦੇ ਗੋਤ ਤੋਂ ਯਫ਼ੁੰਨਹ ਦਾ ਪੁੱਤਰ ਕਾਲੇਬ।

7ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ।

8ਇਫ਼ਰਾਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ।

9ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ।

10ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ।

11ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ।

12ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ।

13ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ।

14ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ।

15ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ।

16ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।

17ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।

18ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।

19ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।

20ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।

21ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।

22ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।

23ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।

24ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ।

25ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।

26ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।

27ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।

28ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।

29ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ।

30ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ।

31ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।

32ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।

33ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath