ਈਸਾਈ
ਪਿੱਛੇ

ਗਿਣਤੀ 18

1ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ।

2ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।

3ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ।

4ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ। ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ।

5ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ।

6ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।

7ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ।

8ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।

9ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।

10ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ। ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ। ਉਹ ਤੇਰੇ ਲਈ ਪਵਿੱਤਰ ਹੋਣਗੀਆਂ।

11ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ।

12ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।

13ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ।

14ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ।

15ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।

16ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ।

17ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ।

18ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਈ ਹੋਈ ਛਾਤੀ ਅਤੇ ਸੱਜਾ ਪੱਟ ਤੇਰੇ ਹਨ।

19ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ।

20ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ।

21ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ।

22ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ।

23ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।

24ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ।

25ਯਹੋਵਾਹ ਨੇ ਮੂਸਾ ਨੂੰ ਆਖਿਆ,

26ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।

27ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ।

28ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।

29ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ।

30ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ।

31ਤਾਂ ਤੁਸੀਂ ਉਹ ਨੂੰ ਸਾਰਿਆਂ ਥਾਵਾਂ ਵਿੱਚ ਖਾਓ, ਤੁਸੀਂ ਅਤੇ ਤੁਹਾਡੇ ਪਰਿਵਾਰ ਕਿਉਂ ਜੋ ਉਹ ਤੁਹਾਡੇ ਲਈ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਦੇ ਬਦਲੇ ਤੁਹਾਡਾ ਇਨਾਮ ਹੈ।

32ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath