ਗਿਣਤੀ 26
1ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ,
2ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।
3ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ,
4ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।
5ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ,
6ਕਰਮੀ ਤੋਂ ਕਰਮੀਆਂ ਦਾ ਪਰਿਵਾਰ
7ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ।
8ਅਤੇ ਪੱਲੂ ਦਾ ਪੁੱਤਰ ਅਲੀਆਬ ਸੀ।
9ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।
10ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।
11ਪਰ ਕੋਰਹ ਦੇ ਪੁੱਤਰ ਨਹੀਂ ਮਰੇ।
12ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,
13ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਊਲ ਤੋਂ ਸ਼ਾਊਲੀਆਂ ਦਾ ਟੱਬਰ
14ਇਹ ਸ਼ਿਮਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ।
15ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ,
16ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ,
17ਅਰੋਦ ਤੋਂ ਅਰੋਦੀਆਂ ਦਾ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ,
18ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ।
19ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ।
20ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ,
21ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਾਮੂਲ ਤੋਂ ਹਮੂਲੀਆਂ ਦਾ ਟੱਬਰ,
22ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ।
23ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ
24ਯਾਸ਼ੂਬ ਤੋਂ ਯਾਸ਼ੂਬੀਆਂ ਦਾ ਟੱਬਰ, ਸ਼ਿਮਰੋਨ ਤੋਂ ਸ਼ਿਮਰੋਨੀਆਂ ਦਾ ਟੱਬਰ
25ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਂਹਠ ਹਜ਼ਾਰ ਤਿੰਨ ਸੌ ਸਨ।
26ਜ਼ਬੂਲੁਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਰਦ ਤੋਂ ਸਰਦੀਆਂ ਦਾ ਟੱਬਰ, ਏਲੋਨ ਤੋਂ ਏਲੋਨੀਆਂ ਦਾ ਟੱਬਰ, ਯਹਲਏਲ ਤੋਂ ਯਹਲਏਲੀਆਂ ਦਾ ਟੱਬਰ
27ਇਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਸੱਠ ਹਜ਼ਾਰ ਪੰਜ ਸੌ ਸਨ।
28ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਇਫ਼ਰਾਈਮ
29ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ
30ਇਹ ਗਿਲਆਦ ਦੇ ਪੁੱਤਰ, ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ
31ਅਤੇ ਅਸਰੀਏਲ ਤੋਂ ਅਸਰੀਏਲੀਆਂ ਦਾ ਟੱਬਰ ਅਤੇ ਸ਼ਕਮ ਤੋਂ ਸ਼ਕਮੀਆਂ ਦਾ ਟੱਬਰ
32ਅਤੇ ਸ਼ਮੀਦਾ ਤੋਂ ਸ਼ਮੀਦਾਈਆਂ ਦਾ ਟੱਬਰ ਅਤੇ ਹੇਫ਼ਰ ਤੋਂ ਹੇਫ਼ਰੀਆਂ ਦਾ ਟੱਬਰ
33ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ।
34ਇਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ।
35ਇਫ਼ਰਾਈਮ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੁਥਲਹ ਤੋਂ ਸ਼ੁਥਲਹੀਆਂ ਦਾ ਟੱਬਰ, ਬੇਕੇਰ ਤੋਂ ਬੇਕੇਰਿਆਂ ਦਾ ਟੱਬਰ, ਤਹਨ ਤੋਂ ਤਹਨੀਆਂ ਦਾ ਟੱਬਰ
36ਅਤੇ ਇਹ ਸ਼ੁਥਲਹ ਦੇ ਪੁੱਤਰ ਸਨ, ਏਰਾਨ ਤੋਂ ਏਰਾਨੀਆਂ ਦਾ ਟੱਬਰ,
37ਇਹ ਇਫ਼ਰਾਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ। ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।
38ਬਿਨਯਾਮੀਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਬਲਾ ਤੋਂ ਬਲੀਆਂ ਦਾ ਟੱਬਰ ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ,
39ਸ਼ਫ਼ੂਫ਼ਾਮ ਤੋਂ ਸ਼ਫੂਫ਼ਾਮੀਆਂ ਦਾ ਟੱਬਰ, ਹੂਫ਼ਾਮ ਤੋਂ ਹੂਫ਼ਾਮੀਆਂ ਟੱਬਰ
40ਅਤੇ ਬਲਾ ਦੇ ਪੁੱਤਰ ਅਰਦ ਅਤੇ ਨਅਮਾਨ ਸਨ। ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ
41ਇਹ ਬਿਨਯਾਮੀਨ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਸਨ।
42ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।
43ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਠ ਹਜ਼ਾਰ ਚਾਰ ਸੌ ਸਨ।
44ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਆਹ ਤੋਂ ਬਰੀਈਆਂ ਦਾ ਟੱਬਰ
45ਬਰੀਆਹ ਦੇ ਪੁੱਤਰ ਤੋਂ, ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ
46ਅਤੇ ਆਸ਼ੇਰ ਦੀ ਧੀ ਦਾ ਨਾਮ ਸਰਹ ਸੀ।
47ਇਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਤਿਰਵੰਜਾ ਹਜ਼ਾਰ ਚਾਰ ਸੌ ਸਨ।
48ਨਫ਼ਤਾਲੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਯਹਸਏਲ ਤੋਂ ਯਹਸਏਲੀਆਂ ਦਾ ਟੱਬਰ, ਗੂਨੀ ਤੋਂ ਗੂਨੀਆਂ ਦਾ ਟੱਬਰ
49ਯੇਸਰ ਤੋਂ ਯੇਸਰੀਆਂ ਦਾ ਟੱਬਰ, ਸ਼ਿੱਲੇਮ ਤੋਂ ਸ਼ਿੱਲੇਮੀਆਂ ਦਾ ਟੱਬਰ
50ਇਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ।
51ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ।
52ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
53ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ
54ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ। ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ।
55ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪੁਰਖਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ।
56ਚਿੱਠੀ ਪਾਉਣ ਨਾਲ ਜ਼ਮੀਨ ਬਹੁਤਿਆਂ ਅਤੇ ਥੋੜ੍ਹਿਆਂ ਵਿੱਚ ਵੰਡੀ ਜਾਵੇ।
57ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ
58ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ
59ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ।
60ਅਤੇ ਹਾਰੂਨ ਲਈ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ ਜੰਮੇ।
61ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ।
62ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ।
63ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ।
64ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ।
65ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath