ਈਸਾਈ
ਪਿੱਛੇ

ਗਿਣਤੀ 2

1ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ

2ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।

3ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।

4ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ।

5ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।

6ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।

7ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।

8ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ।

9ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।

10ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।

11ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ।

12ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ।

13ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ।

14ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ।

15ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।

16ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।

17ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।

18ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ।

19ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ।

20ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ।

21ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ।

22ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ।

23ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ।

24ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।

25ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ।

26ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ।

27ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ।

28ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ।

29ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ।

30ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ।

31ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।

32ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।

33ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

34ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath