ਈਸਾਈ
ਪਿੱਛੇ

ਗਿਣਤੀ 31

1ਯਹੋਵਾਹ ਨੇ ਮੂਸਾ ਨੂੰ ਬੋਲਿਆ ਕਿ

2ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫਿਰ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਂਗਾ।

3ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ।

4ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਵਿੱਚੋਂ ਤੁਸੀਂ ਇੱਕ-ਇੱਕ ਹਜ਼ਾਰ ਆਦਮੀ ਯੁੱਧ ਕਰਨ ਲਈ ਭੇਜੋ।

5ਤਦ ਇਸਰਾਏਲ ਦੇ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਆਦਮੀ ਚੁਣੇ ਗਏ ਅਰਥਾਤ ਯੁੱਧ ਲਈ ਬਾਰਾਂ ਹਜ਼ਾਰ ਸ਼ਸਤਰ ਧਾਰੀ ਸਨ।

6ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ।

7ਸੋ ਉਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।

8ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।

9ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ।

10ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਅਤੇ ਸਾਰੀਆਂ ਛਾਉਣੀਆਂ ਨੂੰ, ਜਿਨ੍ਹਾਂ ਵਿੱਚ ਉਹ ਵੱਸਦੇ ਸਨ, ਅੱਗ ਨਾਲ ਫੂਕ ਦਿੱਤਾ।

11ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਗੁਲਾਮ ਕੀ ਮਨੁੱਖ, ਕੀ ਡੰਗਰ ਸਭ ਕੁਝ ਲੈ ਲਏ।

12ਅਤੇ ਉਹ ਮੂਸਾ, ਅਲਆਜ਼ਾਰ ਜਾਜਕ, ਇਸਰਾਏਲੀਆਂ ਦੀ ਮੰਡਲੀ ਕੋਲ ਗੁਲਾਮਾਂ ਨੂੰ, ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮੈਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ, ਲੈ ਆਏ।

13ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ।

14ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ।

15ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ?

16ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।

17ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।

18ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ।

19ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ।

20ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।

21ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

22ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ।

23ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।

24ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।

25ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

26ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਤੂੰ ਆਪਣੇ ਨਾਲ ਲੈ ਕੇ, ਲੁੱਟ ਦੇ ਮਾਲ ਦਾ ਆਦਮੀਆਂ ਅਤੇ ਡੰਗਰਾਂ ਸਮੇਤ, ਲੇਖਾ ਕਰ।

27ਤੂੰ ਲੁੱਟ ਨੂੰ ਦੋ ਹਿੱਸਿਆਂ ਵਿੱਚ ਅਰਥਾਤ ਸੂਰਮਿਆਂ ਦੇ ਹਿੱਸੇ ਵਿੱਚ ਜਿਹੜੇ ਲੜਾਈ ਵਿੱਚ ਗਏ ਅਤੇ ਮੰਡਲੀ ਦੇ ਹਿੱਸੇ ਵਿੱਚ ਵੰਡ।

28ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ।

29ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ।

30ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।

31ਜਿਹੜਾ ਹੁਕਮ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ, ਅਲਆਜ਼ਾਰ ਜਾਜਕ ਅਤੇ ਮੂਸਾ ਨੇ ਉਸੇ ਦੇ ਅਨੁਸਾਰ ਹੀ ਕੀਤਾ।

32ਮਾਲ ਡੰਗਰ ਤੋਂ ਬਿਨ੍ਹਾਂ ਜੋ ਸੂਰਮਿਆਂ ਨੇ ਲੁੱਟਿਆ, ਉਸ ਵਿੱਚ ਛੇ ਲੱਖ ਪੰਝੱਤਰ ਹਜ਼ਾਰ ਭੇਡਾਂ,

33ਬਹੱਤਰ ਹਜ਼ਾਰ ਬਲ਼ਦ,

34ਇੱਕਾਹਠ ਹਜ਼ਾਰ ਗਧੇ,

35ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ,

36ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ,

37ਅਤੇ ਯਹੋਵਾਹ ਦਾ ਲਗਾਨ ਇਹ ਸੀ, ਜਿਹਨਾਂ ਵਿੱਚੋਂ ਛੇ ਸੌ ਪੰਝੱਤਰ ਭੇਡਾਂ ਅਤੇ ਬੱਕਰੀਆਂ,

38ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ

39ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇੱਕਾਹਠ ਸਨ

40ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ

41ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

42ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਯੁੱਧ ਕਰਨ ਵਾਲਿਆਂ ਤੋਂ ਵੰਡਿਆ

43ਅਤੇ ਮੰਡਲੀ ਦਾ ਹਿੱਸਾ ਇਹ ਸੀ, ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ,

44ਗਾਂ-ਬਲ਼ਦ ਛੱਤੀ ਹਜ਼ਾਰ,

45ਗਧੇ ਤੀਹ ਹਜ਼ਾਰ ਪੰਜ ਸੌ,

46ਇਨਸਾਨ ਸੌਲਾਂ ਹਜ਼ਾਰ

47ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ।

48ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ

49ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ।

50ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।

51ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ

52ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।

53ਯੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ

54ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath