ਗਿਣਤੀ 32
1ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।
2ਉਪਰੰਤ ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਕੋਲ ਜਾ ਕੇ ਆਖਿਆ,
3ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸਬਾਮ, ਨਬੋ ਅਤੇ ਬਓਨ,
4ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ।
5ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।
6ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਕੀ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਇੱਥੇ ਬੈਠੇ ਰਹੋ?
7ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ।
8ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ।
9ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
10ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸਹੁੰ ਖਾ ਕੇ ਆਖਿਆ।
11ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿੱਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ।
12ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਉਸ ਦੇਸ ਨੂੰ ਵੇਖਣਗੇ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਚੱਲੇ।
13ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।
14ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ।
15ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਓਗੇ।
16ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸ਼ੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ।
17ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ।
18ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ।
19ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ।
20ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ।
21ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ।
22ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ।
23ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ।
24ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ।
25ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸੁਆਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ।
26ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।
27ਪਰ ਆਪਣੇ ਸੁਆਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ।
28ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ।
29ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ।
30ਪਰ ਜੇ ਉਹ ਤੁਹਾਡੇ ਨਾਲ ਸ਼ਸਤਰ ਧਾਰੀ ਹੋ ਕੇ ਪਾਰ ਨਾ ਜਾਣ ਤਾਂ ਉਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਜ਼ਮੀਨ ਲੈਣ।
31ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ।
32ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਂਵਾਂਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ।
33ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।
34ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ।
35ਅਤੇ ਅਟਰੋਥ-ਸ਼ੋਫਾਨ ਅਤੇ ਯਾਜ਼ੇਰ ਅਤੇ ਯਾਗਬਹਾਹ।
36ਅਤੇ ਬੈਤ ਨਿਮਰਾਹ ਅਤੇ ਬੈਤ ਹਾਰਾਨ ਇਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ।
37ਪਰ ਰਊਬੇਨੀਆਂ ਨੇ ਇਹ ਬਣਾਏ, ਹਸ਼ਬੋਨ ਅਤੇ ਅਲਾਲੇਹ ਅਤੇ ਕਿਰਯਾਤਾਇਮ।
38ਅਤੇ ਨਬੋ ਬਆਲ-ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ।
39ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ।
40ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ।
41ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ।
42ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਨ੍ਹਾਂ ਦਾ ਨਾਮ ਆਪਣੇ ਨਾਮ ਤੇ ਆਪਣਾ ਨਾਮ ਨੋਬਹ ਰੱਖਿਆ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath