ਗਿਣਤੀ 33
1ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ।
2ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ
3ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।
4ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ।
5ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ।
6ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ।
7ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ।
8ਤਦ ਪੀ-ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ।
9ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ।
10ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ।
11ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ।
12ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ।
13ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ।
14ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।
15ਫੇਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ।
16ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਾਵਾਹ ਵਿੱਚ ਡੇਰੇ ਲਾਏ
17ਤਾਂ ਕਿਬਰੋਥ-ਹੱਤਾਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ
18ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ।
19ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ।
20ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ
21ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ
22ਤਾਂ ਰਿੱਸਾਹ ਤੋਂ ਕੂਚ ਕਰ ਕੇ ਕਹੇਲਾਥਾਹ ਵਿੱਚ ਡੇਰੇ ਲਾਏ।
23ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਰਬਤ ਵਿੱਚ ਡੇਰੇ ਲਾਏ
24ਤਾਂ ਸ਼ਾਫ਼ਰ ਪਰਬਤ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ
25ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲੋਥ ਵਿੱਚ ਡੇਰੇ ਲਾਏ।
26ਫੇਰ ਮਕਹੇਲੋਥ ਤੋਂ ਕੂਚ ਕਰ ਕੇ ਤਹਥ ਵਿੱਚ ਡੇਰੇ ਲਾਏ
27ਅਤੇ ਤਹਥ ਤੋਂ ਕੂਚ ਕਰ ਕੇ ਤਾਰਹ ਵਿੱਚ ਡੇਰੇ ਲਾਏ।
28ਅਤੇ ਤਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ
29ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ
30ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ
31ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ
32ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ।
33ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ
34ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ
35ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ
36ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ
37ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਰਬਤ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ
38ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ
39ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਰਬਤ ਉੱਤੇ ਮਰ ਗਿਆ।
40ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ।
41ਅਤੇ ਉਨ੍ਹਾਂ ਨੇ ਹੋਰ ਪਰਬਤ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ।
42ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੂਨੋਨ ਵਿੱਚ ਡੇਰੇ ਲਾਏ।
43ਤਾਂ ਫ਼ੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ।
44ਅਤੇ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ।
45ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ ਗਾਦ ਵਿੱਚ ਡੇਰੇ ਲਾਏ।
46ਅਤੇ ਦੀਬੋਨ ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ।
47ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ।
48ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ।
49ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ।
50ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ,
51ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ
52ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।
53ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ।
54ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।
55ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।
56ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath