ਗਿਣਤੀ 34
1ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
2ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ)
3ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ।
4ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ।
5ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ।
6ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ।
7ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ।
8ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ।
9ਫੇਰ ਹੱਦ ਜ਼ਿਫਰੋਨ ਤੱਕ ਜਾਵੇ ਅਤੇ ਉਹ ਦਾ ਫੈਲਾਓ ਹਸਰ-ਏਨਾਨ ਤੱਕ ਹੋਵੇ। ਇਹ ਤੁਹਾਡੀ ਉੱਤਰ ਦੀ ਹੱਦ ਹੋਵੇ।
10ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੱਕ ਨਿਸ਼ਾਨ ਲਾਓ।
11ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿੰਨਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ।
12ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ।
13ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ।
14ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ।
15ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ।
16ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
17ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ।
18ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ।
19ਅਤੇ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹੋਣ, ਯਹੂਦਾਹ ਦੇ ਗੋਤ ਲਈ ਯਫ਼ੁੰਨਹ ਦਾ ਪੁੱਤਰ ਕਾਲੇਬ
20ਸ਼ਿਮਓਨੀਆਂ ਦੇ ਗੋਤ ਲਈ ਅੰਮੀਹੂਦ ਦਾ ਪੁੱਤਰ ਸ਼ਮੂਏਲ
21ਬਿਨਯਾਮੀਨ ਦੇ ਗੋਤ ਲਈ ਕਿਸਲੋਨ ਦਾ ਪੁੱਤਰ ਅਲੀਦਾਦ
22ਦਾਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਯਾਗਲੀ ਦਾ ਪੁੱਤਰ ਬੁੱਕੀ
23ਯੂਸੁਫ਼ ਦੇ ਪੁੱਤਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪ੍ਰਧਾਨ ਏਫ਼ੋਦ ਦਾ ਪੁੱਤਰ ਹੰਨੀਏਲ
24ਅਤੇ ਇਫ਼ਰਾਈਮੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਿਫ਼ਟਾਨ ਦਾ ਪੁੱਤਰ ਕਮੂਏਲ
25ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਪਰਨਾਕ ਦਾ ਪੁੱਤਰ ਅਲੀਸਾਫ਼ਾਨ
26ਅਤੇ ਯਿੱਸਾਕਾਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੱਜ਼ਾਨ ਦਾ ਪੁੱਤਰ ਪਲਟੀਏਲ
27ਅਤੇ ਆਸ਼ੇਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਲੋਮੀ ਦਾ ਪੁੱਤਰ ਅਹੀਹੂਦ
28ਅਤੇ ਨਫ਼ਤਾਲੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੰਮੀਹੂਦ ਦਾ ਪੁੱਤਰ ਪਦਹੇਲ
29ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਉਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਜ਼ਮੀਨ ਵੰਡਣ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath