ਕਹਾਉਤਾਂ 11
1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
13ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
14ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
15ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
16ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
17ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
18ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
19ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
20ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
23ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
24ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
25ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
26ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
27ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
28ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
29ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
30ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
31ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath