ਕਹਾਉਤਾਂ 13
1ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
2ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
3ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
4ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
5ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
6ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
7ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
8ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
10ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
11ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
13ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
14ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
15ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
16ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
17ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
18ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
19ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
20ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
21ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
22ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
23ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
24ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
25ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath