ਈਸਾਈ
ਪਿੱਛੇ

ਕਹਾਉਤਾਂ 18

1ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।

2ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।

3ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।

4ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।

5ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।

6ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।

7ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।

8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।

9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।

10ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।

11ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।

12ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।

13ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।

14ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?

15ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।

16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।

17ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।

18ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।

19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।

20ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।

21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।

22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।

23ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।

24ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath