ਈਸਾਈ
ਪਿੱਛੇ

ਕਹਾਉਤਾਂ 24

1ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,

2ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।

3ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।

4ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।

5ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।

6ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।

7ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।

8ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।

9ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।

10ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।

11ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।

12ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?

13ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,

14ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।

15ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!

16ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।

17ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,

18ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।

19ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,

20ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।

21ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,

22ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?

23ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।

24ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,

25ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।

26ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।

27ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।

28ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।

29ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।

30ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,

31ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।

32ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,

33ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,

34ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath