ਕਹਾਉਤਾਂ 31
1ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,
2ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
3ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
4ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
5ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
6ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
7ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
8ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
9ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
10ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
11ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
20ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
24ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
25ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
27ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
29ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
30ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
31ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath