ਜ਼ਬੂਰ 111
1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।
3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।
6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
8ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।
9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!
10ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath