ਜ਼ਬੂਰ 135
1ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
2ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,
3ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
4ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
5ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
6ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
9ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
10ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
12ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!
14ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
15ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
16ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
17ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
18ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
19ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
21ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath