ਈਸਾਈ
ਪਿੱਛੇ

ਜ਼ਬੂਰ 145

1ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,

2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!

3ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।

4ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।

5ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l

6ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।

7ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।

8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।

9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।

10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।

11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,

12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।

13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ ।

14ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।

15ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।

16ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।

17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।

18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।

19ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।

20ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।

21ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath