ਈਸਾਈ
ਪਿੱਛੇ

ਜ਼ਬੂਰ 148

1ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!

2ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!

3ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!

4ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!

5ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,

6ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।

7ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!

8ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,

9ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,

10ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,

11ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,

12ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,

13ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,

14ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath