ਈਸਾਈ
ਪਿੱਛੇ

ਜ਼ਬੂਰ 22

1ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?

2ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।

3ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।

4ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।

5ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।

6ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।

7ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,

8“ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”

9ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,

10ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।

11ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।

12ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,

13ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।

14ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।

15ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।

16ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।

17ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।

18ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।

19ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,

20ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।

21ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l

22ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।

23ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,

24ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।

25ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।

26ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!

27ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,

28ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।

29ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।

30ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।

31ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath