ਈਸਾਈ
ਪਿੱਛੇ

ਜ਼ਬੂਰ 2

1ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?

2ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,

3ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।

4ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।

5ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।

6ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

7ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।

8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।

9ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।

10ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।

11ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,

12ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath