ਜ਼ਬੂਰ 31
1ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!
2ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
3ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ।
4ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
6ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
7ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
8ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
9ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।
10ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
11ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
12ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
13ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
14ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
17ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!
18ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
19ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
22ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।
23ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l
24ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath