ਜ਼ਬੂਰ 32
1ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।
2ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।
3ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
4ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
5ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
6ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।
7ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।
8ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
9ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
10ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।
11ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ!
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath