ਜ਼ਬੂਰ 34
1ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।
3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
11ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
14ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath