ਜ਼ਬੂਰ 37
1ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
2ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ।
3ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
5ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
6ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।
7ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
8ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
9ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।
10ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
11ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
12ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
13ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
14ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
15ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
16ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।
17ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
18ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
19ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
20ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
21ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
22ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
23ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
24ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।
25ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
26ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।
27ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।
28ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
29ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
30ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
31ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
32ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
33ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
34ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
35ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।
36ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
37ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
38ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!
39ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
40ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath