ਈਸਾਈ
ਪਿੱਛੇ

ਜ਼ਬੂਰ 39

1ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।

2ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ।

3ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,

4ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।

5ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!

6ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!

7ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।

8ਮੇਰਿਆਂ ਸਾਰਿਆਂ ਅਪਰਾਧਾਂ ਤੋਂ ਮੈਨੂੰ ਛੁਡਾ, ਮੂਰਖਾਂ ਦਾ ਉਲਾਂਭਾ ਮੈਨੂੰ ਨਾ ਠਹਿਰਾ!

9ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।

10ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।

11ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।

12ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।

13ਮੇਰੇ ਤੋਂ ਅੱਖ ਫੇਰ ਲੈ ਕਿ ਮੈਂ ਟਹਿਕਾਂ, ਇਸ ਤੋਂ ਪਹਿਲਾਂ ਕਿ ਮੈਂ ਚਲਾ ਜਾਂਵਾਂ ਅਤੇ ਫੇਰ ਨਾ ਹੋਵਾਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath