ਈਸਾਈ
ਪਿੱਛੇ

ਜ਼ਬੂਰ 44

1ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪੁਰਖਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।

2ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।

3ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।

4ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!

5ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,

6ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,

7ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।

8ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ।

9ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ।

10ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।

11ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।

12ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਤੂੰ ਆਪਣਾ ਧਨ ਨਹੀਂ ਵਧਾਇਆ ਹੈ।

13ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।

14ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ।

15ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,

16ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।

17ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।

18ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,

19ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।

20ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,

21ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!

22ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।

23ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।

24ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁੱਖ ਅਤੇ ਦਬਾਓ ਨੂੰ ਵਿਸਾਰਦਾ ਹੈਂ?

25ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!

26ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath