ਈਸਾਈ
ਪਿੱਛੇ

ਜ਼ਬੂਰ 46

1ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l

2ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,

3ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।

4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।

5ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।

6ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।

7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।

9ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!

10ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!

11ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath