ਜ਼ਬੂਰ 52
1ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
2ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
3ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
4ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
6ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
7ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
9ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath