ਜ਼ਬੂਰ 56
1ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
2ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।
3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
5ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
6ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
7ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!
8ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
9ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ ।
10ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
11ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ?
12ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
13ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath