ਜ਼ਬੂਰ 5
1ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।
2ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
3ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
4ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
5ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
6ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
7ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
8ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
9ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
10ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ।
11ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
12ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath