ਜ਼ਬੂਰ 77
1ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
2ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
3ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।
4ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
5ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
6ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
7ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
8ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
9ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
10ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
11ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
12ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
13ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
14ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
16ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
17ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
18ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
19ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
20ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath